ਰਾਏਕੋਟ, 25 ਨਵੰਬਰ – ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਜੱਗਾ ‘ਆਪ’ ਛੱਡ ਕਾਂਗਰਸ ਵਿਚ ਸ਼ਾਮਿਲ ਹੋ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਗਤਾਰ ਜੱਗਾ ਦਾ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੀ ਕਾਂਗਰਸ ‘ਚ ਸ਼ਾਮਿਲ ਹੋ ਚੁੱਕੀ ਹੈ।