ਜਲੰਧਰ, 25 ਨਵੰਬਰ – ਜਲੰਧਰ ਵਿਖੇ ਟੈਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਅੱਜ ਫਿਰ ਪ੍ਰਦਰਸ਼ਨ ਕਰਦੇ ਹੋਏ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬੇਰੁਜਗਾਰ ਅਧਿਆਪਕਾਂ ਦੀ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਝੜਪ ਵੀ ਹੋਈ। ਇਸ ਤੋਂ ਬਾਅਦ ਪਰਗਟ ਸਿੰਘ ਦੇ ਪੀ.ਏ ਮਨਵੀਰ ਨੇ ਅਧਿਆਪਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮਨਵੀਰ ਵੱਲੋਂ ਆਸ਼ਵਾਸਨ ਮਿਲਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਆਪਣਾ ਪ੍ਰਦਰਸ਼ਨ ਸਮਾਪਤ ਕੀਤਾ।