ਕਾਨਪੁਰ, 25 ਨਵੰਬਰ – ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਕਾਨਪੁਰ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਕਪਤਾਨ ਅਜਿੰਕਿਆ ਰਹਾਣੇ ਨੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਭਾਰਤ ਨੂੰ ਪਹਿਲਾਂ ਝਟਕਾ ਮਯੰਕ ਅਗਰਵਾਲ ਦੇ ਰੂਪ ਵਿਚ ਲੱਗਾ ਜੋ ਕਿ 13 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਚੇਤੇਸ਼ਵਰ ਪੁਰਾਜਾ ਵਿਚਕਾਰ 50 ਦੌੜਾਂ ਦੀ ਸਾਂਝੇਦਾਰੀ ਹੋਈ। ਸ਼ੁਭਮਨ ਗਿੱਲ 52 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਚੇਤੇਸ਼ਵਰ ਪੁਜਾਰਾ 26 ਅਤੇ ਕਪਤਾਨ ਅਜਿੰਕਿਆ ਰਹਾਣੇ 36 ਦੌੜਾਂ ਬਣਾ ਕੇ ਆਊਟ ਹੋਏ। ਨਿਊਜ਼ੀਲੈਂਡ ਵੱਲੋਂ ਤੇਜ ਗੇਂਦਬਾਜ਼ ਕਾਇਲ ਜੈਮਿਸਨ ਨੇ 3 ਵਿਕਟਾਂ ਹਾਸਿਲ ਕੀਤੀਆਂ ਜਦਕਿ ਟਿਮ ਸਾਊਦੀ ਨੇ ਇੱਕ ਵਿਕਟ ਹਾਸਿਲ ਕੀਤੀ। ਖਰਾਬ ਰੌਸ਼ਨੀ ਕਾਰਨ ਖੇਡ ਪਹਿਲਾਂ ਹੀ ਖਤਮ ਕਰ ਦਿੱਤੀ ਗਈ।ਦਿਨ ਦਾ ਖੇਡ ਖਤਮ ਹੋਣ ਤੱਕ ਭਾਰਤ ਨੇ 4 ਵਿਕਟਾਂ ਦੇ ਨੁਕਸਾਨ ‘ਤੇ 258 ਦੌੜਾਂ ਬਣਾ ਲਈਆਂ ਸਨ।ਭਾਰਤ ਵੱਲੋਂ ਸ਼੍ਰੇਅਸ ਅਈਅਰ 75 ਅਤੇ ਰਵਿੰਦਰ ਜਡੇਜਾ 50 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਡਟੇ ਹੋਏ ਸਨ।