ਨਵੀਂ ਦਿੱਲੀ, 26 ਨਵੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਚੁੱਕਾ ਹੈ।ਖੇਤੀ ਕਾਨੂੰਨ ਇੱਕ ਸਾਲ ਪੂਰਾ ਹੋਣ ‘ਤੇ ਕੁੰਡਲੀ ਬਾਰਡਰ ‘ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਪੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਹੈ ਤੇ 29 ਨਵੰਬਰ ਨੂੰ ਕਿਸਾਨ ਸੰਸਦ ਵੱਲ ਟ੍ਰੈਕਟਰ ਰੈਲੀ ਕੱਢਣ ਵਾਲੇ ਹਨ। ਇਸ ਨੂੰ ਲੈ ਕੇ ਫਗਵਾੜਾ ਸਮੇਤ ਪੰਜਾਬ ਭਰ ਤੋਂ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਦਿੱਲੀ ‘ਚ ਕਾਫੀ ਬੰਦੋਬਸਤ ਕੀਤੇ ਗਏ ਹਨ ਜਦਕਿ ਕਿਸਾਨ ਵੀ ਪੂਰੀ ਤਿਆਰੀ ਨਾਲ ਆ ਰਹੇ ਹਨ।