ਫਗਵਾੜਾ, 9 ਮਈ
ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਪੀੜ੍ਹਤਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾਜਾਇਜ਼ਾ ਲਿਆ ਗਿਆ।
ਉਨ੍ਹਾਂ ਸਿਵਲ ਹਸਪਤਾਲ ਵਿਖੇ ਬਣਾਏ ਕੋਵਿਡ ਵਾਰਡ ਤੇ ਆਈਸੋਲੇਸ਼ਨ ਵਾਰਡਾਂ ਵਿਖੇ ਮਰੀਜ਼ਾਂ ਦੇ ਇਲਾਜ, ਆਕਸੀਜਨ ਦੇ ਪ੍ਰਬੰਧਾਂ, ਲੋੜ ਹੋਣ ’ਤੇ ਮਰੀਜ਼ਾਂ ਨੂੰਲੈਵਲ-3 ਦੇ ਇਲਾਜ ਦਾ ਪ੍ਰਬੰਧ ਕਰਨ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਟਾਕਰੇ ਲਈ ਅਨੇਕਾਂ ਕਦਮ ਚੁੱਕੇ ਗਏ ਹਨ ਅਤੇ ਆਕਸੀਜਨ ਦੀ ਕਮੀ ਨਾਲ ਨਜਿੱਠਣ ਲਈ ‘ਆਕਸੀਜਨਕੰਟਰੋਲ ਰੂਮ’ ਬਣਾਉੁਣ ਤੋਂ ਇਲਾਵਾ ਜਿਲ੍ਹੇ ਵਿਚ ਆਕਸੀਜਨ ਆਡਿਟ ਕਰਵਾਇਆ ਗਿਆ ਹੈ।
ਉਨ੍ਹਾਂ ਐਸ.ਐਮ.ਓ. ਡਾ. ਕਿਸ਼ੋਰ ਕੁਮਾਰ ਕੋਲੋਂ ਮਰੀਜ਼ਾਂ ਦੇ ਖਾਣ-ਪੀਣ ਦੇ ਪ੍ਰਬੰਧਾਂ, ਪੇਂਡੂ ਖੇਤਰਾਂ ਅੰਦਰ ਟੈਸਟਿੰਗ , ਫਤਹਿ ਕਿੱਟ ਦੀ ਵੰਡ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ‘ਕੋਵਿਡ ਮਹਾਂਮਾਰੀ ਦੇ ਮੁਕਾਬਲੇ ਲਈ ਸਭ ਤੋਂ ਅਹਿਮ ਇਸਦੀ ਸ਼ੁਰੂਆਤ ਵਿਚ ਵੀ ਟੈਸਟਿੰਗ ਰਾਹੀਂ ਪਛਾਣ ਅਤੇ ਉੱਚੇ ਮਨੋਬਲ ਨਾਲ ਲਬਰੇਜ਼ ਰਹਿਣਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਵੀ ਕਰੋਨਾ ਪਾਜੀਵਿਟ ਹੋ ਗਏ ਸਨ ਜਿਸਨੂੰ ਇਕਾਂਤਵਾਸ ਤੇ ਡਾਕਟਰੀ ਸਲਾਹ ਨਾਲ ਮਾਤ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।