ਮੁੰਬਈ, 26 ਨਵੰਬਰ – 26 ਨਵੰਬਰ 2008 ਨੂੰ ਮੁੰਬਈ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਅੱਜ 13 ਸਾਲ ਪੂਰੇ ਹੋ ਗਏ ਹਨ। ਸਮੁੰਦਰੀ ਰਸਤੇ ਰਾਹੀ ਆਏ ਅੱਤਵਾਦੀਆਂ ਨੇ ਮੁੰਬਈ ਦੇ ਹੋਟਲ ਤਾਜ ਸਮੇਤ ਕਈ ਥਾਵਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ 18 ਸੁਰੱਖਿਆ ਕਰਮੀਆਂ ਸਮੇਤ 166 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 26/11 ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦਿਆ ਅੱਤਵਾਦੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਵਾਲੇ ਅੱਤਵਾਦੀਆਂ ਨੂੰ ਯਾਦ ਕੀਤਾ। ਇਸ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ 26/11 ਅੱਤਵਾਦੀ ਹਮਲੇ ‘ਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ।