ਚੰਡੀਗੜ੍ਹ, 26 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰ ਕਿਹਾ ਕਿ ਉਹ ਅੰਨ੍ਹਦਾਤਾ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦੇ ਹਨ। ਕਿਸਾਨਾਂ ਦਾ ਅਹਿੰਸਕ ਸੰਘਰਸ਼ ਨਾ ਸਿਰਫ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੈ ਬਲਕਿ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਹਾਦਰੀ, ਸਬਰ ਅਤੇ ਦ੍ਰਿੜਤਾ ਦੀ ਅਨੋਖੀ ਮਿਸਾਲ ਹੈ।