ਚੰਡੀਗੜ੍ਹ, 26 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਇੱਜ਼ਤ ਦੀ ਰੋਟੀ ਦੀ ਲੜਾਈ ਲੜ ਰਿਹਾ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਨਮਨ ਕਰਦੇ ਹੋਏ ਉਨ੍ਹਾਂ ਕਿਹਾ ਕਿ ‘ਪਗੜੀ ਸੰਭਾਲ ਜੱਟਾ’ ਲਹਿਰ ਵਾਂਗ ਕਿਸਾਨ ਅੰਦੋਲਨ ਵੀ ਅਮਰ ਹੋ ਗਿਆ ਹੈ ਤੇ ਕਿਸਾਨਾਂ ਨੇ ਸਰਕਾਰ ਨੂੰ ਝੁਕਣ ਲਈ ਮਜਬੂਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ 2017 ਵਿਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ।ਐੱਸ.ਟੀ.ਐੱਫ ਰਿਪੋਰਟ ਖੋਲ੍ਹਣ ਦੇ ਹੁਕਮ ਹਾਈਕੋਰਟ ਵੀ ਦੇ ਚੁੱਕਾ ਹੈ, ਪਰ ਅਜੇ ਤੱਕ ਐੱਸ.ਟੀ.ਐੱਫ ਰਿਪੋਰਟ ਜਨਤਕ ਕਿਉਂ ਨਹੀਂ ਕੀਤੀ ਗਈ?