ਚੰਡੀਗੜ੍ਹ, 26 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਚੁੱਕਾ ਹੈ। ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਹਰਿਆਣਾ ਦੇ ਬਹਾਦੁਰਗੜ੍ਹ ਵਿਖੇ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮਹਾਂਪੰਚਾਇਤ ਵਿਚ ਕਿਸਾਨਾਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਵੀ ਸ਼ਮੂਲੀਅਤ ਕਰ ਰਹੀਆਂ ਹਨ।