ਨਵੀਂ ਦਿੱਲੀ, 26 ਨਵੰਬਰ – ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਸਿੰਘ ਬਾਰਡਰ ਉੱਪਰ ਵੱਡੀ ਗਿਣਤੀ ਵਿਚ ਕਿਸਾਨ ਸਿੰਘੂ ਬਾਰਡਰ ‘ਤੇ ਇਕੱਠੇ ਹੋ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ MSP ਲਈ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਤਹਿਤ ਅੱਜ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।। ਮੋਰਚੇ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ।