ਚੰਡੀਗੜ੍ਹ, 26 ਨਵੰਬਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨੇਤਾ ਹਰਜੀਤ ਗਰੇਵਾਲ ਨੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਹਰਜੀਤ ਗਰੇਵਾਲ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਵੀ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ। ਕੁੱਝ ਜਥੇਬੰਦੀਆਂ ਅੰਦੋਲਨ ਨੂੰ ਖਤਮ ਨਹੀਂ ਹੋਣ ਦੇਣਾ ਚਾਹੁੰਦੀਆਂ, ਕਿਉਂਕਿ ਉਨ੍ਹਾਂ ਨੂੰ ਵਿਦੇਸ਼ ਤੋਂ ਫੰਡਿੰਗ ਹੋ ਰਹੀ ਹੈ। ਜੇ ਕਿਸਾਨ ਅੰਦੋਲਨ ਖਤਮ ਹੋ ਗਿਆ ਤਾਂ ਇਨ੍ਹਾਂ ਦਾ ਧੰਦਾ ਬੰਦ ਹੋ ਜਾਵੇਗਾ। ਇਸ ਦੇ ਨਾਲ ਹੀ ਗਰੇਵਾਲ ਨੇ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ ਹੈ।