ਚੰਡੀਗੜ੍ਹ, 26 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਕਿਸਾਨਾਂ ਨੂੰ ਉਨ੍ਹਾਂ ਦੇ ਦ੍ਰਿੜ ਇਰਾਦੇ ਤੇ ਤਾਕਤ ਲਈ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸਾਨੂੰ ਇਤਿਹਾਸਿਕ ਜਿੱਤ ਦਿਵਾਈ। ਇਨਸਾਫ ਦੀ ਇਸ ਲੜਾਈ ਵਿਚ ਅਸੀਂ ਕਿਸਾਨਾਂ ਦੇ ਨਾਲ ਡੱਟ ਕੇ ਖੜੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 800 ਨਿਰਦੋਸ਼ ਜਾਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜੋ ਕਾਲੇ ਖੇਤੀ ਕਾਨੂੰਨਾਂ ਦੀ ਵੇਦੀ ‘ਤੇ ਕੁਰਬਾਨ ਹੋਈਆਂ ਹਨ।