ਹੁਸ਼ਿਆਰਪੁਰ, 26 ਨਵੰਬਰ – ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਦੇ ਪਿੰਡ ਪਲਾਹੜ ਵਿਚ ਸਰਕਾਰੀ ਸਕੂਲ ਦੇ 13 ਵਿਦਿਆਰਥੀਆਂ ਦੇ ਕੋਰੋਨਾ ਪਾਜੀਟਿਵ ਆਉਣ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਜਿਸਦੇ ਚਲਦੇ ਐਸ.ਡੀ.ਐਮ ਮੁਕੇਰੀਆਂ ਦੇ ਆਦੇਸ਼ ‘ਤੇ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜਿਲਾ ਸਿਹਤ ਅਧਿਕਾਰੀ ਡਾ. ਪਲਵਿੰਦਰ ਕੌਰ ਨੇ ਦੱਸਿਆ ਕਿ ਸਾਰੇ ਬੱਚਿਆਂ ਦੇ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ 13 ਵਿਦਿਆਰਥੀ ਪਾਜੀਟਿਵ ਆਉਣ ਤੋਂ ਬਾਅਦ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਕੂਲ ਦੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।