ਚੰਡੀਗੜ੍ਹ, 27 ਨਵੰਬਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੀ ਰਿਹਾਇਸ਼ ਦਾ ਘੇਰਾਓ ਕੀਤਾ ਜਾਵੇਗਾ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ‘ਚ ਸਾਜ਼ਿਸ਼ ਰਚਣ ਦੇ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਦਾ ਘੇਰਾਓ ਕਰ ਆਪਣੀਆਂ ਗ੍ਰਿਫ਼ਤਾਰੀਆ ਦੇਣਗੇ।