ਨਵੀਂ ਦਿੱਲੀ, 27 ਨਵੰਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਉੱਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਪਾਸੋਂ ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਉੱਪਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਬੜੀ ਮੁਸ਼ਕਿਲ ਨਾਲ ਕੋਰੋਨਾ ਮਹਾਂਮਾਰੀ ਤੋਂ ਉਭਰ ਪਾਇਆ ਹੈ, ਇਸ ਲਈ ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਬਚਣ ਦੇ ਹਰ ਸੰਭਵ ਯਤਨ ਹੋਣੇ ਚਾਹੀਦੇ ਹਨ।