ਚੰਡੀਗੜ੍ਹ, 27 ਨਵੰਬਰ – ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਇਕ ਹੋਟਲ ਦੇ ਸਾਹਮਣੇ ਪੈਟਰੋਲ ਦੀ ਬੋਤਲ ਲੈ ਕੇ ਟਾਵਰ ਉੱਪਰ ਚੜ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਹ ਟਾਵਰ ‘ਤੇ ਚੜੇ ਅਧਿਆਪਕ ਨਾਲ ਗੱਲ ਕਰਨ ਲਈ ਪਹੁੰਚੇ।ਉਨ੍ਹਾਂ ਅਧਿਆਪਕ ਨਾਲ ਫੋਨ ‘ਤੇ ਗੱਲ ਕਰਦੇ ਹੋਏ ਉਸ ਨੂੰ ਟਾਵਰ ਤੋਂ ਹੇਠਾਂ ਉਤਰਨ ਦੀ ਕੀਤੀ ਅਤੇ ਇਸ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਫੋਨ ਵੀ ਕੀਤਾ।