ਨਹੀਂ ਮੰਨੀ ਜਾਵੇਗੀ ਪਾਣੀ ਦੀਆਂ ਟੈਂਕੀਆਂ ਉੱਪਰ ਚੜ ਕੇ ਰੋਸ ਪ੍ਰਦਰਸ਼ਨ ਕਰਨ ਵਾਲਿਆ ਦੀ ਮੰਗ – ਚੰਨੀ

ਮਹਿਲ ਕਲਾਂ, 27 ਨਵੰਬਰ – ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਮਹਿਲ ਕਲਾਂ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਾਣੀ ਦੀਆਂ ਟੈਂਕੀਆਂ ਉੱਪਰ ਚੜ ਕੇ ਰੋਸ ਪ੍ਰਦਰਸ਼ਨ ਕਰਨ ਵਾਲਿਆ ਦੀ ਮੰਗ ਨਹੀਂ ਮੰਨੀ ਜਾਵੇਗੀ ਪਰ ਅਜਿਹੇ ਲੋਕਾਂ ਉੱਪਰ ਪਰਚੇ ਦਰਜ ਹੋ ਸਕਦੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ ਕੀਤੇ ਜਾ ਰਹੇ ਐਲਾਨਾਂ ‘ਤੇ ਉਨ੍ਹਾਂ ਕਿਹਾ ਕਿ ਪੰਝਾਬ ਵਿਚ ਝੂਠ ਬੋਲ ਕੇ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਆਉਣੀ। ਇਸ ਦੇ ਨਾਲ ਹੀ ਉਨ੍ਹਾਂ ਮਹਿਲ ਕਲਾਂ ਦੇ ਵਿਕਾਸ ਲਈ 25 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

Leave a Reply

Your email address will not be published. Required fields are marked *