ਨਵੀਂ ਦਿੱਲੀ, 27 ਨਵੰਬਰ – ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈੱਸ ਵਾਰਤਾ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ‘ਤੇ ਕਿਸਾਨਾਂ ਵੱਲੋਂ ਟ੍ਰੈਕਟਰਾਂ ‘ਤੇ ਸੰਸਦ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।ਸੰਸਦ ਮਾਰਚ ਸਿਰਫ ਮੁਲਤਵੀ ਕੀਤਾ ਗਿਆ ਹੈ, ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦੀਆਂ ਸਾਰੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆਂ ਗਈਆਂ।ਸਰਕਾਰ ਨੂੰ ਗੱਲਬਾਤ ਦੇ ਮੇਜ਼ ‘ਤੇ ਆਉਣਾ ਹੀ ਹੋਵੇਗਾ ਤੇ ਸਾਰੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਇਸ ਨੂੰ ਲੈ ਕੇ ਅਗਲੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 4 ਦਸੰਬਰ ਨੂੰ ਹੋਵੇਗੀ।