ਨਵੀਂ ਦਿੱਲੀ, 28 ਨਵੰਬਰ – ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਕੇਂਦਰ ਸਰਕਾਰ ਪੂਰੀ ਤਰਾਂ ਅਲਰਟ ਹੋ ਗਈ ਹੈ। ਇਸ ਨੂੰ ਲੈ ਕੇ ਕੇਂਦਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ ਲਿਖ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਕੀਤੀ ਹੈ। ਇਸ ਦੇ ਨਾਲ ਹੀ ਵੈਕਸੀਨੇਸ਼ਨ ਵਿਚ ਵੀ ਤੇਜੀ ਲਿਆਉਣ ਲਈ ਕੇਂਦਰ ਵੱਲੋਂ ਸੂਬਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।