ਚੰਡੀਗੜ੍ਹ, 28 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੇ 2022 ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐਸ. ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।ਇਸ ਦੇ ਨਾਲ ਹੀ ਪਾਰਟੀ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।