ਨਵੀਂ ਦਿੱਲੀ, 29 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਹੋ ਗਿਆ । ਲੋਕ ਸਭਾ ‘ਚ ਪਾਸ ਹੋਣ ਤੋਂ ਬਾਅਦ ਇਹ ਬਿੱਲ ਹੁਣ ਰਾਜ ਸਭਾ ‘ਚ ਪੇਸ਼ ਕੀਤਾ ਜਾਵੇਗਾ। ਵਿਰੋਧੀ ਧਿਰ ਵੱਲੋਂ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ‘ਚ ਖੂਬ ਹੰਗਾਮਾ ਕੀਤਾ ਗਿਆ ਜਿਸ ਦੇ ਚੱਲਦਿਆਂ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।