ਨਵੀਂ ਦਿੱਲੀ, 29 ਨਵੰਬਰ – ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਵਿਚ ਵੀ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਪਾਸ ਹੋ ਗਿਆ ਹੈ। ਦੋਵਾਂ ਸਦਨਾਂ ‘ਚ ਪਾਸ ਹੋਣ ਤੋਂ ਬਾਅਦ ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮੋਹਰ ਤੋਂ ਬਾਅਦ ਖੇਤੀ ਕਾਨੂੰਨ ਰੱਦ ਹੋ ਜਾਣਗੇ।ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 2 ਵਾਰ ਮੁਲਤਵੀ ਹੋਈ ਸੀ ਜਿਸ ਤੋਂ ਬਾਅਦ ਰਾਜ ਸਭਾ ਦੇ ਡਿਪਟੀ ਸਪੀਕਰ ਨੇ ਬਿੱਲ ਪਾਸ ਕਰ ਦਿੱਤਾ।