ਨਵੀਂ ਦਿੱਲੀ, 30 ਨਵੰਬਰ – ਹੰਗਾਮੇ ਦੇ ਚੱਲਦਿਆ ਰਾਜ ਸਭਾ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਨੂੰ ਲੈ ਕੇ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ ਹੋਈ। ਵਿਰੋਧੀ ਧਿਰ ਦਾ ਕਹਿਣਾ ਸੀ ਕਿ ਇਹ ਕਾਰਵਾਈ ਨਿਯਮਾਂ ਦੇ ਵਿਰੁੱਧ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਮੁਅੱਤਲ ਕੀਤੇ ਗਏ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਕਰ ਰਿਹਾ ਸੀ। ਵਿਰੋਧੀ ਧਿਰ ਵੱਲੋਂ ਰਾਜ ਸਭਾ ਚੇਅਰਮੈਨ ਨੂੰ ਕੀਤੀ ਗਈ ਅਪੀਲ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਰਾਜ ਸਭਾ ਚੇਅਰਮੈਨ ਵੈਂਕਈਆ ਨਾਇਡੂ ਨੇ ਕਿਹਾ ਕਿ ਉਹ ਵਿਰੋਧੀ ਧਿਰ ਦੀ ਅਪੀਲ ‘ਤੇ ਕੋਈ ਵਿਚਾਰ ਨਹੀਂ ਲਰ ਰਹੇ ਹਨ। ਮੁਅੱਤਲ ਕੀਤੇ ਸੰਸਦ ਮੈਂਬਰਾਂ ਨੇ ਅਜੇ ਤੱਕ ਅਫਸੋਸ ਨਹੀਂ ਜਤਾਇਆ ਹੈ।