ਨਵੀਂ ਦਿੱਲੀ, 30 ਨਵੰਬਰ – ਪੂਰੀ ਦੁਨੀਆ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਕੇ ਖੌਫ ਵਧਦਾ ਜਾ ਰਿਹਾ ਹੈ। ਹੁਣ ਤੱਕ ਕੋਰੋਨਾ ਦੇ ਡੈਲਟਾ ਵੈਰੀਐਂਟ ਨੂੰ ਸਭ ਤੋਂ ਖਤਰਨਾਕ ਮੰਨਿਆ ਗਿਆ ਸੀ, ਪਰੰਤੂ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਡੈਲਟਾ ਤੋਂ ਵੀ ਜ਼ਿਆਦਾ ਖਤਰਨਾਕ ਦੱਸਿਆ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ very high risk ਉੱਪਰ ਰੱਖਿਆ ਹੈ।ਵਿਸ਼ਵ ਸਿਹਤ ਸੰਗਠਨ ਅਨੁਸਾਰ ਨਵੇਂ ਵੈਰੀਐਂਟ ਦੇ mutation ਦੇ ਗੰਭੀਰ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ, ਜਿਸ ਕਰਕੇ ਆਉਣ ਵਾਲੇ ਸਮੇਂ ‘ਚ ਕੋਵਿਡ-19 ਦੇ ਮਾਮਲਿਆਂ ‘ਚ ਉਛਾਲ ਆ ਸਕਦਾ ਹੈ।