ਨਵੀਂ ਦਿੱਲੀ, 30 ਨਵੰਬਰ – ਭਾਰਤ ‘ਚ ਕੋਰੋਨਾ ਦੇ ਨਵੇਂ ਵੈਰੀਐਂਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।ਇਹ ਗੱਲ ਅੱਜ ਸਰਕਾਰੀ ਅਧਿਕਾਰੀਆਂ ਨੇ ਕਹੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਰੋਕਣ ਦੇ ਉਪਾਅ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।