ਪਾਕਿਸਤਾਨ ‘ਚ ਬੇਅਦਬੀ ‘ਤੇ ਨਵਜੋਤ ਸਿੱਧੂ ਚੁੱਪ ਕਿਉਂ – ਤਰੁਣ ਚੁੱਘ

ਚੰਡੀਗੜ੍ਹ, 30 ਨਵੰਬਰ – ਪਾਕਿਸਤਾਨ ‘ਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਿੱਧੂ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਉਹ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਚੁੱਪ ਕਿਉਂ ਹਨ? ਨਵਜੋਤ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਦੋਸਤ ਹੋਣ ਦਾ ਦਾਅਵਾ ਕਰਦੇ ਹਨ। ਜੇ ਸਿੱਧੂ ਪਾਕਿਸਤਾਨ ‘ਚ ਸਿੱਖਾਂ ਦੇ ਹਿਤਾਂ ਦੀ ਰਾਖੀ ਨਹੀਂ ਕਰ ਸਕਦੇ ਹਨ ਤਾਂ ਉਨ੍ਹਾਂ ਦੀ ਇਮਰਾਨ ਖਾਨ ਨਾਲ ਦੋਸਤੀ ਕਿਸ ਕੰਮ ਦੀ?ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਘੱਟ ਗਿਣਤੀਆਂ ਸੁਰੱਖਿਅਤ ਨਹੀਂ ਹਨ।

Leave a Reply

Your email address will not be published. Required fields are marked *