ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਤਲਬ ਕੀਤਾ ਗਿਆ ਹੈ ਜਾਣਕਾਰੀ ਮੁਤਾਬਕ ਦਿੱਲੀ ਵਿੱਚ ਰਾਹੁਲ ਗਾਂਧੀ ਸੀਐਮ ਚੰਨੀ ਨਾਲ ਮੀਟਿੰਗ ਕਰ ਸਕਦੇ ਹਨ ਦੱਸਿਆ ਜਾ ਰਿਹਾ ਹੈ ਸਿੱਧੂ ਅਤੇ ਸੁਨੀਲ ਜਾਖੜ ਨੂੰ ਵੀ ਹਾਈਕਮਾਨ ਨੇ ਦਿੱਲੀ ਬੁਲਾਇਆ ਹੈ ਰਾਹੁਲ ਚੰਨੀ ਦੀ ਮੀਟਿੰਗ ਚ ਸੂਬੇ ਦੇ ਰਾਜਨੀਤਿਕ ਹਾਲਾਤਾਂ ਅਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਹੋ ਸਕਦਾ ਦੱਸਣਯੋਗ ਹੈ ਕਿ ਅੱਜ ਸਵੇਰੇ ਸੀਐਮ ਚੰਨੀ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਉੱਥੇ ਹੀ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਇੱਥੇ ਹੀ ਇਹ ਵੀ ਮੰਨਿਆ ਜਾ ਸਕਦਾ ਹੈ ਕਿ ਅੱਜ ਰਾਹੁਲ ਗਾਂਧੀ ਪੰਜਾਬ ਵਿੱਚ ਪਾਰਟੀ ਦੀ ਚੱਲ ਰਹੀ ਆਪਸੀ ਖਿੱਚੋਤਾਣ ਦਾ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕਰ ਸਕਦੇ ਹਨ |