ਹਰਿਆਣਾ ਨੇ ਫਿਰ ਦਿੱਤੇ ਕਿਸਾਨਾਂ ਉੱਪਰ ਦਰਜੇ ਪਰਚੇ ਰੱਦ ਕਰਨ ਦੇ ਸੰਕੇਤ

ਕਰਨਾਲ, 2 ਦਸੰਬਰ – ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਫਿਰ ਰੱਦ ਕਰਨ ਦੇ ਸੰਕੇਤ ਦਿੱਤੇ ਹਨ। ਕਰਨਾਲ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਹੈ ਤੇ ਕਿਸਾਨਾਂ ਉੱਪਰ ਦਰਜ ਪਰਚੇ ਰੱਦ ਕਰਨ ਬਾਰੇ ਕਿਸਾਨਾਂ ਨਾਲ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਆਪਣੇ ਘਰਾਂ ਨੂੰ ਵਾਪਿਸ ਮੁੜਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *