ਨਵੀਂ ਦਿੱਲੀ, 2 ਦਸੰਬਰ – ਦਿੱਲੀ, ਐਨ.ਸੀ.ਆਰ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਦਿੱਲੀ ‘ਚ ਸਾਰੇ ਸਕੂਲ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਦਿੱਲੀ ‘ਚ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਆਦੇਸ਼ਾਂ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਦਿੱਲੀ, ਐਨ.ਸੀ.ਆਰ ‘ਚ ਪ੍ਰਦੂਸ਼ਣ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਕੇਂਦਰ, ਦਿੱਲੀ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਫਿਟਕਾਰ ਲਗਾਉਂਦੇ ਹੋਏ 24 ਘੰਟਿਆਂ ਅੰਦਰ ਕੋਈ ਫੈਸਲਾ ਲੈਣ ਲਈ ਕਿਹਾ ਸੀ।