ਚੰਡੀਗੜ੍ਹ, 3 ਦਸੰਬਰ – ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਸਿੱਧੂ ਮੂਸੇਵਾਲਾ ਨੇ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਮੇਰਾ ਰਾਜਨੀਤੀ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਸੀ, ਪਰ ਲੋਕਾਂ ਨੂੰ ਮੇਰੇਂ ਕੋਲੋ ਬਹੁਤ ਉਮੀਦਾਂ ਹਨ ਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਮੈਂ ਰਾਜਨੀਤੀ ‘ਚ ਆਇਆ ਹਾਂ।