ਨਵੀਂ ਦਿੱਲੀ, 3 ਦਸੰਬਰ – ਦਿੱਲੀ-ਐਨ.ਸੀ.ਆਰ ‘ਚ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕਰ ਲਿਆ ਹੈ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰ ਦਿੱਤਾ ਹੈ। ਦੂਜੇ ਪਾਸੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਕੋਵਿਡ ਹਸਪਤਾਲਾਂ ‘ਚ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ 20 ਤੋਂ ਵੱਧ ਕੋਵਿਡ ਹਸਪਤਾਲਾਂ ‘ਚ ਨਿਰਮਾਣ ਕਾਰਜਾਂ ਦੀ ਸੁਪਰੀਮ ਕੋਰਟ ਤੋਂ ਇਜਾਜ਼ਤ ਮੰਗੀ ਸੀ।