ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ‘ਚ ਹਾਈਕੋਰਟ ਵੱਲੋਂ ਸਿੱਧੂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਦਸੰਬਰ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਆਮਦਨ ਕਰ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ਦਾ ਗਲਤ ਮੁਲਾਂਕਣ ਕਰਨ ਦੇ ਹੁਕਮਾਂ ਨੂੰ ਖਾਰਜ ਕਰਦੇ ਹੋਏ ਆਮਦਨ ਕਰ ਕਮਿਸ਼ਨਰ ਨੂੰ ਨਵਜੋਤ ਸਿੱਧੂ ਦੀ ਰਵੀਜ਼ਨ ‘ਤੇ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ 2016-17 ਦੀ ਆਮਦਨ ਕਰ ਰਿਟਰਨ ‘ਚ ਉਨ੍ਹਾਂ ਨੇ ਆਪਣੀ ਆਮਦਨ 9 ਕਰੋੜ 66 ਲੱਖ 28 ਹਜ਼ਾਰ 470 ਰੁਪਏ ਦੱਸੀ ਸੀ ਅਤੇ 19 ਅਕਤੂਬਰ 2016 ਨੂੰ ਜਮ੍ਹਾ ਕਰਵਾਈ ਸੀ ਅਤੇ ਇਸ ਦੀ ਰਸੀਦ ਵੀ ਉਨ੍ਹਾਂ ਨੂੰ ਮਿਲ ਗਈ ਸੀ। ਪਰ ਆਮਦਨ ਕਰ ਵਿਭਾਗ ਨੇ 13 ਮਾਰਚ 2019 ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਉਸ (ਸਿੱਧੂ) ਦੀ ਆਮਦਨ 13 ਕਰੋੜ 19 ਲੱਖ 66 ਹਜ਼ਾਰ 530 ਰੁਪਏ ਹੈ। ਆਮਦਨ ਕਰ ਵਿਭਾਗ ਨੇ ਸਿੱਧੂ ਦੀ ਆਮਦਨ ਵਿੱਚ 3 ਕਰੋੜ 53 ਲੱਖ 38 ਹਜ਼ਾਰ 67 ਰੁਪਏ ਹੋਰ ਜੋੜ ਦਿੱਤੇ। ਜਿਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।

Leave a Reply

Your email address will not be published. Required fields are marked *