ਮੁੰਬਈ, 4 ਦਸੰਬਰ – ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਮੁੰਬਈ ਟੈਸਟ ਮੈਚ ਦੇ ਦੂਸਰੇ ਦਿਨ ਨਿਊਜ਼ੀਲੈਂਡ ਦੇ ਸਪਿਨ ਗੇਂਦਬਾਜ਼ ਏਜਾਜ਼ ਪਟੇਲ ਨੇ ਇਤਿਹਾਸ ਰਚਦੇ ਹੋਏ ਭਾਰਤ ਦੇ ਸਾਰੇ ਖਿਡਾਰੀਆਂ ਨੂੰ ਆਊਟ ਕੀਤਾ। ਅਜਿਹਾ ਕਰਨ ਵਾਲੇ ਉਹ ਨਿਊਜ਼ੀਲੈਂਡ ਦੇ ਪਹਿਲੇ ਅਤੇ ਦੁਨੀਆ ਦੇ ਤੀਸਰੇ ਗੇਂਦਬਾਜ਼ ਹਨ। ਇਸ ਤੋਂ ਪਹਿਲਾਂ 1956 ਵਿਚ ਇੰਗਲੈਂਡ ਦੇ ਜਿਮ ਲੇਕਰ ਨੇ ਆਸਟ੍ਰੇਲੀਆ ਖਿਲਾਫ ਟੈਸਟ ਮੈਚ ਵਿਚ 10 ਵਿਕਟਾਂ ਹਾਸਿਲ ਕੀਤੀਆਂ ਸਨ ਜਦਕਿ ਭਾਰਤ ਦੇ ਅਨਿਲ ਕੁੰਬਲੇ ਨੇ ਸਾਲ 1999 ਵਿਚ ਪਾਕਿਸਤਾਨ ਖਿਲਾਫ 10 ਵਿਕਟਾਂ ਹਾਸਿਲ ਕੀਤੀਆਂ ਸਨ।