ਚੰਡੀਗੜ੍ਹ, 4 ਦਸੰਬਰ – 2022 ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਯੂਥ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਹੈ। ਉਹ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ। ਇਸ ਦੇ ਨਾਲ ਹੀ ਪਾਰਟੀ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।