ਮੁੰਬਈ, 4 ਦਸੰਬਰ – ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਖੇ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ ਦੂਸਰੇ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ ‘ਚ ਭਾਰਤੀ ਟੀਮ ਦੇ 325 ਦੌੜਾਂ ‘ਤੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਉੱਤਰੀ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਸਿਰਫ 62 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤਰਾਂ ਭਾਰਤ ਨੂੰ ਪਹਿਲੀ ਪਾਰੀ ਦੇ ਆਧਾਰ ‘ਤੇ 263 ਦੌੜਾਂ ਦੀ ਲੀਡ ਮਿਲੀ।ਨਿਊਜ਼ੀਲੈਂਡ ਵੱਲੋਂ ਜੈਮਿਸਨ ਨੇ ਸਭ ਤੋਂ ਵੱਧ 17 ਦੌੜਾਂ ਬਣਾਈਆਂ ਜਦਕਿ 3 ਖਿਡਾਰੀ ਆਪਣਾ ਖਾਤਾ ਵੀ ਨਾ ਖੋਲ ਸਕੇ। ਭਾਰਤ ਵੱਲੋਂ ਸਪਿਨ ਗੇਂਦਬਾਜ਼ ਆਰ. ਅਸ਼ਵਿਨ ਨੇ ਸਭ ਤੋਂ ਵੱਧ 4 ਅਤੇ ਤੇਜ ਗੇਂਦਬਾਜ਼ ਮੁਹੰਮਦ ਸਿਰਾਜ ਨੇ 3 ਵਿਕਟਾਂ ਹਾਸਿਲ ਕੀਤੀਆਂ।