ਨਵੀਂ ਦਿੱਲੀ, 4 ਦਸੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਅਗਲੀ ਰੂਪਰੇਖਾ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਇਸ ਕਮੇਟੀ ਵਿਚ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਅਸ਼ੌਕ ਦਹਾਵਲੇ, ਗੁਰਨਾਮ ਸਿੰਘ ਚੜੂਨੀ ਅਤੇ ਯੁੱਧਵੀਰ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਸਰਕਾਰ ਨਾਲ ਗੱਲਬਾਤ ਦੇ ਨਾਲ ਇਹ ਕਮੇਟੀ ਕਿਸਾਨ ਅੰਦੋਲਨ ਦੀ ਅਗਲੀ ਰੂਪਰੇਖਾ ਤਿਅਆਰ ਕਰੇਗੀ।ਇਸ ਦੇ ਨਾਲ ਹੀ ਕਿਹਾ ਗਿਆ ਕਿ ਕੇਸ ਰੱਦ ਹੋਣ ਤੱਕ ਕਿਸਾਨ ਅੰਦੋਲਨ ਸਮਾਪਤ ਨਹੀਂ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ ਹੁਣ 7 ਦਸੰਬਰ ਨੂੰ ਹੋਵੇਗੀ।