ਮੁੰਬਈ, 4 ਦਸੰਬਰ – ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਦੂਸਰੇ ਕ੍ਰਿਕੇਟ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖਤਮ ਹੋਣ ਤੱਕ ਭਾਰਤ ਨੇ ਆਪਣੀ ਦੂਸਰੀ ਪਾਰੀ ‘ਚ ਬਿਨ੍ਹਾਂ ਕਿਸੇ ਨੁਕਸਾਨ ਦੇ 69 ਦੌੜਾਂ ਬਣਾ ਲਈਆਂ ਸਨ ਤੇ ਭਾਰਤ ਨੂੰ 332 ਦੌੜਾਂ ਦੀ ਲੀਡ ਮਿਲ ਚੁੱਕੀ ਹੈ। ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ 38 ਅਤੇ ਚੇਤੇਸ਼ਵਰ ਪੁਜਾਰਾ 29 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਡਟੇ ਹੋਏ ਸਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਪੂਰੀ ਟੀਮ ਪਹਿਲੀ ਪਾਰੀ ‘ਚ 62 ਦੌੜਾਂ ਬਣਾ ਕੇ ਆਊਟ ਹੋ ਗਈ।