ਮੁੰਬਈ, 5 ਦਸੰਬਰ – ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਖੇ ਚੱਲ ਰਹੇ ਦੂਸਰੇ ਕ੍ਰਿਕੇਟ ਟੈਸਟ ਮੈਚ ਦੇ ਤੀਸਰੇ ਦਿਨ ਲੰਚ ਤੱਕ ਭਾਰਤ ਨੇ ਆਪਣੀ ਦੂਸਰੀ ਪਾਰੀ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 142 ਦੌੜਾਂ ਬਣਾ ਲਈਆਂ ਹਨ ਤੇ ਉਸ ਦੀ ਕੁੱਲ ਲੀਡ 405 ਦੌੜਾਂ ਦੀ ਹੋ ਚੁੱਕੀ ਹੈ। ਭਾਰਤ ਦੇ ਸ਼ੁਭਮਨ ਗਿੱਲ 17 ਅਤੇ ਕਪਤਾਨ ਵਿਰਾਟ ਕੋਹਲੀ 11 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਡਟੇ ਹੋਏ ਹਨ। ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ 62 ਅਤੇ ਚੇਤੇਸ਼ਵਰ ਪੁਜਾਰਾ 47 ਦੌੜਾਂ ਬਣਾ ਕੇ ਆਊਟ ਹੋਏ।