ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ – ਪਾਕਿਸਤਾਨ ਨਾਲ ਵਪਾਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨਾਲ ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸਹਿਮਤ ਨਹੀਂ ਹਨ। ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਜਦ ਤੱਕ ਪਾਕਿਸਤਾਨ ਭਾਰਤ ‘ਚ ਅੱਤਵਾਦੀਆਂ ਨੂੰ ਭੇਜਣਾ ਬੰਦ ਨਹੀਂ ਕਰਦਾ ਅਤੇ ਡੋਰਨ ਦੇ ਮਾਧਿਅਮ ਰਾਹੀ ਭਾਰਤੀ ਖੇਤਰ ‘ਚ ਨਸ਼ੀਲੇ ਪਦਰਾਥ ਅਤੇ ਹਥਿਆਰ ਸੁੱਟਣੇ ਬੰਦ ਨਹੀਂ ਕਰਦਾ ਤਦ ਤੱਕ ਪਾਕਿਸਤਾਨ ਨਾਲ ਵਪਾਰ ਸਬੰਧੀ ਕੋਈ ਵੀ ਗੱਲਬਾਤ ਕਰਨਾ ਬੇਕਾਰ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਕਰ ਵਪਾਰ ਲਈ ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹ ਜਾਵੇ ਤਾਂ ਪੰਜਾਬ ਦਾ 6 ਮਹੀਨਿਆ ‘ਚ 7 ਸਾਲ ਜਿੰਨਾ ਵਿਕਾਸ ਹੋ ਜਾਊ।