ਪਣਜੀ, 5 ਦਸੰਬਰ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਬਾਅਦ ਗੋਆ ‘ਚ ਵੀ ਮਹਿਲਾਵਾਂ ਲਈ ਵੱਡੇ ਐਲਾਨ ਕੀਤੇ ਹਨ। ਉੁਨ੍ਹਾਂ ਕਿਹਾ ਕਿ ਗੋਆ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਮਹਿਲਾਵਾਂ ਲਈ ਗ੍ਰਹਿ ਆਧਾਰ ਲਾਭ 1500 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਦੁਨੀਆ ਦਾ ਸਭ ਤੋਂ ਵੱਡਾ ਅਤੇ ਪ੍ਰਭਾਵਸ਼ਾਲੀ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ।