ਅੰਮ੍ਰਿਤਸਰ, 5 ਦਸੰਬਰ – ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਬਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਜ਼ਾ ‘ਤੇ ਪੰਜ ਸਿੰਘਾਂ ਦੀ ਮੌਜੂਦਗੀ ਵਿਚ ਭਾਈ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਬਰਗਾੜੀ ਮੋਰਚੇ ਨੂੰ ਤਾਰਪੀਡੋ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੂਠਾ ਭਰੋਸਾ ਦੇ ਕੇ ਬਰਗਾੜੀ ਮੋਰਚਾ ਚੁਕਵਾਇਆ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਆ ਕੇ ਮਾਫੀ ਮੰਗਣ।