ਚਮਕੌਰ ਸਾਹਿਬ, 5 ਦਸੰਬਰ – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਹਲਕੇ ਚਮਕੌਰ ਸਾਹਿਬ ਦੇ ਰੂਪਨਗਰ ਵਿਖੇ ਮਾਈਨਿੰਗ ਸਾਈਟ ‘ਤੇ ਪਹੁੰਚੇ ਤੇ ਉਨ੍ਹਾਂ ਮਾਈਨਿੰਗ ਸਾਈਟ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ ਮਾਈਨਿੰਗ ਪੂਰੇ ਲੀਗਲ ਤਰੀਕੇ ਨਾਲ ਹੋ ਰਹੀ ਹੈ ਤੇ ਸਰਕਾਰ ਦੁਆਰਾ ਤੈਅ ਰੇਟ ‘ਤੇ ਰੇਤਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ‘ਆਪ’ ਦੇ ਆਗੂ ਇੱਥੇ ਆ ਕੇ ਵਿਘਨ ਪਾ ਰਹੇ ਹਨ।ਜ਼ਿਕਰਯੋਗ ਹੈ ਕਿ ‘ਆਪ’ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਵੱਲੋਂ ਬੀਤੇ ਦਿਨ ਨਾਜਾਇਜ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੇ ਹਲਕੇ ਵਿਚ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਰਨਜੀਤ ਚੰਨੀ ਉੱਪਰ ਨਿਸ਼ਾਨਾ ਸਾਧਿਆ ਸੀ।