ਮੁੰਬਈ, 5 ਦਸੰਬਰ – ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਖੇ ਚੱਲ ਰਹੇ ਦੂਸਰੇ ਕ੍ਰਿਕੇਟ ਟੈਸਟ ਮੈਚ ਦੇ ਤੀਸਰੇ ਦਿਨ ਦਾ ਖੇਡਮ ਖਤਮ ਹੋਣ ਤੱਕ 540 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ 5 ਵਿਕਟਾਂ ਦੇ ਨੁਕਸਾਨ ‘ਤੇ 140 ਦੌੜਾਂ ਬਣਾ ਲਈਆਂ ਸਨ।ਨਿਊਜ਼ੀਲੈਂਡ ਨੂੰ ਜਿੱਤਣ ਲਈ ਅਜੇ 400 ਦੌੜਾਂ ਦੀ ਲੋੜ ਹੈ।ਨਿਊਜ਼ੀਲੈਂਡ ਦੇ ਹੈਨਰੀ ਨਿਕੋਲਸ 36 ਅਤੇ ਰਚਿਨ ਰਵੇਂਦਰ 2 ਦੌੜਾਂ ਬਣਾ ਕੇ ਖੇਡ ਰਹੇ ਸਨ।ਦੂਸਰੀ ਪਾਰੀ ‘ਚ ਨਿਊਜ਼ੀਲੈਂਡ ਦੇ ਡੈਰਿਲ ਮਿਸ਼ੇਲ ਨੇ 60 ਦੌੜਾਂ ਬਣਾਈਆਂ ਜੋ ਕਿ ਅਕਸ਼ਰ ਪਟੇਲ ਦੀ ਗੇਂਦ ‘ਤੇ ਜਯੰਤ ਯਾਦਵ ਹੱਥੋਂ ਕੈਚ ਆਊਟ ਹੋਏ। ਭਾਰਤ ਵੱਲੋਂ ਆਰ. ਅਸ਼ਵਿਨ ਨੇ 3 ਵਿਕਟਾਂ ਹਾਸਿਲ ਕੀਤੀਆਂ।ਇਸ ਤੋਂ ਪਹਿਲਾਂ ਅੱਜ ਭਾਰਤ ਨੇ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ ‘ਤੇ 276 ਦੌੜਾਂ ਬਣਾ ਕੇ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 540 ਦੌੜਾਂ ਦਾ ਟੀਚਾ ਦਿੱਤਾ ਸੀ।