ਨਵੀਂ ਦਿੱਲੀ, 7 ਦਸੰਬਰ – ਕਾਂਗਰਸੀ ਆਗੂ ਰਾਹੁਲ ਗਾਂਧੂ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ਮੁੱਦਾ ਲੋਕ ਸਭਾ ‘ਚ ਉਠਾਉਂਦੇ ਹੋਏ ਸਰਕਾਰ ਪਾਸੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਤੋਂ ਸਵਾਲ ਪੁੱਛਿਆ ਗਿਆ ਕਿ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨ ਸ਼ਹੀਦ ਹੋਏ ਤਾਂ ਜਵਾਬ ਵਿਚ ਖੇਤੀਬਾੜੀ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕੋਈ ਆਂਕੜਾ ਨਹੀਂ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਕੋਲ ਜੇਕਰ ਕੋਈ ਆਂਕੜਾ ਨਹੀਂ ਹੈ ਤਾਂ ਉਹ ਸਾਡੇ ਤੋਂ ਲਿਸਟ ਲੈ ਲਵੇ। ਮੈਂ ਸਦਨ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਰੱਖ ਰਿਹਾ ਹੈ।