ਝੂਠੇ ਪਰਚੇ ਦਰਜ ਕਰਨ ਵਾਲੇ ਅਫਸਰਾਂ ਨੂੰ ਸੁੱਟਿਆ ਜਾਵੇਗਾ ਜੇਲ੍ਹ ‘ਚ – ਸੁਖਬੀਰ ਬਾਦਲ

ਤਪਾ ਮੰਡੀ, 7 ਦਸੰਬਰ – ਵਿਧਾਨ ਸਭਾ ਹਲਕਾ ਭਦੌੜ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੇ ਹੱਕ ਵਿਚ ਤਪਾ ਮੰਡੀ ਵਿਖੇ ਸ਼੍ਰੋਮਣੀ ਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀਆਂ ਦੇ ਕਹਿਣ ‘ਤੇ ਝੂਠੇ ਪਰਚੇ ਦਰਜ ਕਰਨ ਵਾਲੇ ਅਫਸਰਾਂ ਨੂੰ ਪੰਜਾਬ ਵਿਚ ਅਕਾਲੀ ਬਸਪਾ ਗੱਠਜੋੜ ਸਰਕਾਰ ਬਣਨ ‘ਤੇ ਨੌਕਰੀਆਂ ਤੋਂ ਮੁਅੱਤਲ ਕਰਨ ਕਰਕੇ ਜ਼ੇਲ੍ਹਾਂ ‘ਚ ਸੁੱਟਿਆ ਜਾਵੇਗਾ।

Leave a Reply

Your email address will not be published. Required fields are marked *