ਚੰਡੀਗੜ੍ਹ, 9 ਦਸੰਬਰ – ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਪੰਜਾਬ ਅਤੇ ਅਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣਗੇ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਮੁੜ ਤੋਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੇ ਚਰਚੇ ਸਨ, ਪਰ ਕਿਸੇ ਗੱਲੋਂ ਇਹ ਨਾ ਹੋ ਸਕਿਆ।ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ‘ਚ ਸ਼ਾਮਿਲ ਹੋਣਗੇ ਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਚੋਣ ਲੜਨ ਦੀ ਸੰਭਾਵਨਾ ਹੈ।