ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ

ਨਵੀਂ ਦਿੱਲੀ, 9 ਦਸੰਬਰ – ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲੈਂਦੇ ਹੋਏ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕੀਤਾ ਹੈ। ਸਿੰਘੂ ਬਾਰਡਰ ‘ਤੇ ਪ੍ਰੈੱਸ ਵਾਰਤਾ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ‘ਤੇ ਸਹਿਮਤੀ ਜਤਾਈ ਹੈ ਜਿਸ ਦੇ ਚੱਲਦਿਆ ਕਿਸਾਨ ਅੰਦੋਲਨ ਖਤਮ ਕਰਦੇ ਹੋਏ ਸਿੰਘੂ ਬਾਰਡਰ ਤੋਂ ਕਿਸਾਨ 11 ਦਸੰਬਰ ਨੂੰ ਵਾਪਸੀ ਕਰਨਗੇ ਤੇ 13 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ।ਇਸ ਤੋਂ ਇਲਾਵਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਨੁਮਾਇਂਦਿਆਂ ਨੇ ਕਿਹਾ ਕਿ ਅੱਜ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਫਤਿਹ ਅਰਦਾਸ ਹੋਵੇਗੀ।11 ਦਸੰਬਰ ਨੂੰ ਸਿੰਘੂ ਬਾਰਡਰ ’ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਕਿਸਾਨ ਵਾਪਸੀ ਰਵਾਨਗੀ ਕਰਨਗੇ।13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਤੇ 15 ਦਸੰਬਰ ਨੂੰ ਪੰਜਾਬ ’ਚ ਚੱਲਦੇ ਸਾਰੇ ਮੋਰਚੇ ਖ਼ਤਮ ਕੀਤੇ ਜਾਣਗੇ।

Leave a Reply

Your email address will not be published. Required fields are marked *