ਨਵੀਂ ਦਿੱਲੀ, 9 ਦਸੰਬਰ – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ‘ਤੇ ਸਹਿਮਤੀ ਜਤਾਉਣ ਤੋਂ ਬਾਅਦ ਦਿੱਲੀ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਸਿੰਘੂ ਵਿਖੇ ਆਰਜ਼ੀ ਤੌਰ ‘ਤੇ ਰਿਹਾਇਸ਼ ਲਈ ਲਗਾਏ ਗਏ ਟੈਂਟ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਘਰਾਂ ਨੂੰ ਰਵਾਨਾ ਹੋਣ ਦੀ ਤਿਆਰੀ ਕਰ ਰਹੇ ਹਨ।