ਨਵੀਂ ਦਿੱਲੀ, 9 ਦਸੰਬਰ – ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਐੱਮ.ਐੱਸ.ਪੀ ‘ਤੇ ਕਮੇਟੀ ਬਣਾਉਣ ਅਤੇ ਕਿਸਾਨਾਂ ਖਿਲਾਫ ਦਰਜ ਮਾਮਲੇ ਤੁਰੰਤ ਵਾਪਿਸ ਲੈਣ ਦਾ ਵਾਅਦਾ ਕੀਤਾ ਗਿਆ ਹੈ। ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਜਿੱਥੋਂ ਤੱਕ ਮੁਆਵਜ਼ੇ ਦੀ ਗੱਲ ਹੈ ਤਾਂ ਯੂ.ਪੀ ਅਤੇ ਹਰਿਆਣਾ ਸਰਕਾਰ ਨੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ।