ਮੁੰਬਈ, 10 ਦਸੰਬਰ – ਮੁੰਬਈ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਜ਼ਿੰਬਾਬਵੇ ਤੋਂ ਆਈ ਇੱਕ ਮਹਿਲਾ ਸਮੇਤ 3 ਨਾਗਰਿਕਾਂ ਨੂੰ 35 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 247 ਕਰੋੜ ਰੁਪਏ ਦੱਸੀ ਜਾ ਰਹੀ ਹੈ।ਕਸਟਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਬਰਾਮਦਗੀ ਮੁੰਬਈ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੈਰੋਇਨ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।